17/05/2026
🚩 ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਭਰਵੀਂ ਮੀਟਿੰਗ ਲੁਧਿਆਣਾ ਵਿਖੇ ਹੋਈ 🚩
ਜਿਸ ਵਿੱਚ ਪੂਰੇ ਪੰਜਾਬ ਵਿੱਚੋਂ NCC, CRC, FCC, ME, STORE ਵਾਲੇ ਸਾਥੀ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਅਤੇ ਪ੍ਰਧਾਨ ਬਲਿਹਾਰ ਸਿੰਘ ਜੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਮਿਤੀ 23 ਮਈ ਨੂੰ ਦਿੜ੍ਹਵਾ ਵਿਖੇ ਹੋਣ ਵਾਲੇ ਠੇਕਾ ਸੰਘਰਸ਼ ਮੋਰਚਾ ਪੰਜਾਬ ਦੇ ਵਿਸ਼ਾਲ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਦਿੜ੍ਹਵਾ ਪਹੁੰਚਣ ਦਾ ਸੱਦਾ ਦਿੱਤਾ ਗਿਆ ਅਤੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਲਈ ਇਕਜੁੱਟ ਹੋ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ ਗਿਆ।
✊NCC, CRC, FCC, ME, STORE ਵਾਲੇ ਜ਼ਿੰਦਾਬਾਦ
✊ ਠੇਕਾ ਮੁਲਾਜ਼ਮ ਏਕਤਾ ਜ਼ਿੰਦਾਬਾਦ
✊ ਠੇਕਾ ਸੰਘਰਸ਼ ਮੋਰਚਾ ਪੰਜਾਬ ਜ਼ਿੰਦਾਬਾਦ
#ਠੇਕਾਮੁਲਜ਼ਮਪੰਜਾਬ