22/06/2024
ਪੰਜਿ ਪਿਆਲੇ, ਪੰਜਿ ਪੀਰ; ਛਟਮੁ ਪੀਰੁ ਬੈਠਾ ਗੁਰੁ ਭਾਰੀ ll
ਅਰਜਨ ਕਾਇਆ ਪਲਟਿ ਕੈ; ਮੂਰਤ ਹਰਿਗੋਬਿੰਦ ਸਵਾਰੀll
ਚਲੀ ਪੀੜੀ ਸੋਢੀਆਂ; ਰੂਪੁ ਦਿਖਾਵਣਿ ਵਾਰੋ ਵਾਰੀ ll
ਦਲਿਭੰਜਨ ਗੁਰੁ ਸੂਰਮਾ; ਵਡ ਜੋਧਾ ਬਹੁ ਪਰਉਪਕਾਰੀ ll
*-*-*-*-*-*-*-*-*-*-*-*-*-*-*-*-*-*-*-*-*-*-*-*-*
ਮੀਰੀ ਪੀਰੀ ਦੇ ਮਾਲਕ, ਸ੍ਰੀ ਆਕਾਲ ਤਖ਼ਤ ਸਾਹਿਬ ਦੇ ਸਿਰਜਣਹਾਰ, ਸ਼ਕਤੀ ਅਤੇ ਭਗਤੀ ਦੇ ਪ੍ਰਤੀਕ, ਗੁਰ ਭਾਰੀ ਛੇਵੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਹਰਿਗੋਬਿੰਦ ਸਾਹਿਬ ਜੀ ਨੇ ੧੫੯੫ ਈ: ਪੰਜਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਗ੍ਰਹਿ ਵਿਖੇ ਧੰਨ ਧੰਨ ਮਾਤਾ ਗੰਗਾ ਜੀ ਕੁੱਖ ਤੋਂ ਗੁਰੂ ਕੀ ਵਡਾਲੀ (ਅੰਮ੍ਰਿਤਸਰ ਸਾਹਿਬ) ਵਿਖੇ ਪ੍ਰਕਾਸ਼ ਧਾਰਿਆ।
ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਬੇਅੰਤ ਬੇਅੰਤ ਵਧਾਈਆਂ 🙏